ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨਾਲ ਗੱਲਬਾਤ ਕਰਕੇ ਇਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਨੂੰ ਸੰਵਾਦ ਅਤੇ ਕੂਟਨੀਤੀ ਰਾਹੀਂ ਘਟਾਉਣ ਦੀ ਅਪੀਲ ਕੀਤੀ। ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਇਹ ਗੱਲਬਾਤ ਅਮਰੀਕਾ ਵੱਲੋਂ...
Advertisement
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਨਾਲ ਗੱਲਬਾਤ ਕਰਕੇ ਇਰਾਨ ਅਤੇ ਇਜ਼ਰਾਈਲ ਵਿਚਕਾਰ ਤਣਾਅ ਨੂੰ ਸੰਵਾਦ ਅਤੇ ਕੂਟਨੀਤੀ ਰਾਹੀਂ ਘਟਾਉਣ ਦੀ ਅਪੀਲ ਕੀਤੀ। ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਇਹ ਗੱਲਬਾਤ ਅਮਰੀਕਾ ਵੱਲੋਂ ਇਰਾਨ ਦੇ ਤਿੰਨ ਪਰਮਾਣੂ ਟਿਕਾਣਿਆਂ ’ਤੇ ਬੰਬਾਰੀ ਕੀਤੇ ਜਾਣ ਦੇ ਕੁਝ ਹੀ ਘੰਟਿਆਂ ਮਗਰੋਂ ਹੋਈ। ਮੋਦੀ ਨੇ ਸੋਸ਼ਲ ਮੀਡੀਆ ’ਕੇ ਕਿਹਾ, ‘‘ਮੈਂ ਤਣਾਅ ਵਧਣ ’ਤੇ ਡੂੰਘੀ ਚਿੰਤਾ ਜਤਾਈ ਹੈ। ਖੇਤਰੀ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਫੌਰੀ ਬਹਾਲ ਕਰਨ ਦਾ ਇਕੋ ਇਕ ਰਾਹ ਵਾਰਤਾ ਅਤੇ ਕੂਟਨੀਤੀ ਹੈ।’’ ਮੋਦੀ ਨੇ ਕਿਹਾ ਕਿ ਉਨ੍ਹਾਂ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। -ਪੀਟੀਆਈ
Advertisement
Advertisement