ਨਵੀਂ ਦਿੱਲੀ, 30 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦਾ ਟੀਕਾ ਬਣਾ ਰਹੀਆਂ ਤਿੰਨ ਕੰਪਨੀਆਂ ਨਾਲ ਸੋਮਵਾਰ ਨੂੰ ਆਨਲਾਈਨ ਮੀਟਿੰਗ ਕੀਤੀ। ਮੋਦੀ ਨੇ ਕੰਪਨੀਆਂ ਨੂੰ ਸੁਝਾਅ ਦਿੱਤਾ ਕਿ ਉਹ ਲੋਕਾਂ ਨੂੰ ਕੋਵਿਡ-19 ਟੀਕੇ ਦੇ ਅਸਰਅੰਦਾਜ਼ ਹੋਣ ਸਮੇਤ ਇਸ ਨਾਲ ਜੁੜੇ ਹੋਰਨਾਂ ਮਾਮਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਮੋਦੀ ਨੇ ਕੰਪਨੀਆਂ ਤੇ ਇਨ੍ਹਾਂ ਟੀਮਾਂ ਦੇ ਪ੍ਰਤੀਨਿਧਾਂ ਨੂੰ ਰੈਗੂਲੇਟਰੀ ਪ੍ਰਕਿਰਿਆ ਤੇ ਇਸ ਨਾਲ ਸਬੰਧਤ ਮਾਮਲਿਆਂ ਬਾਰੇ ਸੁਝਾਅ ਦੇਣ ਲਈ ਵੀ ਕਿਹਾ ਹੈ। -ਏਜੰਸੀ