ਮੋਦੀ ਵੱਲੋਂ ਭਾਜਪਾ ਆਗੂਆਂ ਦੀ ਬੈਠਕ ਦਾ ਉਦਘਾਟਨ : The Tribune India

ਮੋਦੀ ਵੱਲੋਂ ਭਾਜਪਾ ਆਗੂਆਂ ਦੀ ਬੈਠਕ ਦਾ ਉਦਘਾਟਨ

ਪਾਰਟੀ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਰਣਨੀਤੀ ਉਲੀਕਣ ਉਤੇ ਧਿਆਨ ਕੇਂਦਰਤ

ਮੋਦੀ ਵੱਲੋਂ ਭਾਜਪਾ ਆਗੂਆਂ ਦੀ ਬੈਠਕ ਦਾ ਉਦਘਾਟਨ

ਭਾਜਪਾ ਦੇ ਕੌਮੀ ਪੱਧਰ ਦੇ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਪੁੱਜੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਦੇ ਹੋਏੇ ਪਾਰਟੀ ਪ੍ਰਧਾਨ ਜੇ ਪੀ ਨੱਢਾ। -ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ, 5 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਆਗੂਆਂ ਦੀ ਦੋ ਦਿਨਾਂ ਦੀ ਬੈਠਕ ਦਾ ਉਦਘਾਟਨ ਕੀਤਾ। ਇਸ ਮੀਟਿੰਗ ਵਿਚ ਪਾਰਟੀ ਦੀਆਂ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਵਿਧਾਨ ਸਭਾ ਚੋਣਾਂ ਤੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਰਣਨੀਤੀ ਤੈਅ ਕੀਤੀ ਜਾਵੇਗੀ। ਮੋਦੀ ਅੱਜ ਗੁਜਰਾਤ ਵਿਚ ਵੋਟ ਪਾਉਣ ਤੋਂ ਬਾਅਦ ਦਿੱਲੀ ਪੁੱਜੇ ਤੇ ਮੀਟਿੰਗ ਦਾ ਉਦਘਾਟਨ ਕੀਤਾ। ਪਾਰਟੀ ਦੇ ਕੌਮੀ ਅਹੁਦੇਦਾਰਾਂ ਦੀ ਇਹ ਮੀਟਿੰਗ ਭਾਜਪਾ ਹੈੱਡਕੁਆਰਟਰ ਉਤੇ ਹੋ ਰਹੀ ਹੈ। ਇਸ ਵਿਚ ਸੂਬਿਆਂ ਦੇ ਭਾਜਪਾ ਪ੍ਰਧਾਨ ਤੇ ਜਨਰਲ ਸਕੱਤਰ ਵੀ ਹਿੱਸਾ ਲੈ ਰਹੇ ਹਨ। ਮੀਟਿੰਗ ਦੀ ਪ੍ਰਧਾਨਗੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਕਰ ਰਹੇ ਹਨ। ਇਸ ਮੌਕੇ ਸਾਲ ਭਰ ਸੰਗਠਨ ਨਾਲ ਜੁੜੇ ਕਾਰਜਾਂ ਵਿਚ ਲੱਗੇ ਰਹਿਣ ਵਾਲੇ ਆਗੂਆਂ ਦੇ ਕੰਮ ਦਾ ਜਾਇਜ਼ਾ ਵੀ ਲਿਆ ਜਾਵੇਗਾ। ਪਿਛਲੀਆਂ ਲੋਕ ਸਭਾ ਚੋਣਾਂ ਵਿਚ ਜਿਨ੍ਹਾਂ ਸੀਟਾਂ ਉਤੇ ਪਾਰਟੀ ਨੂੰ ਹਾਰ ਮਿਲੀ ਸੀ, ਉੱਥੇ ਆਪਣੀ ਸਥਿਤੀ ਮਜ਼ਬੂਤ ਕਰਨ ਤੇ 2024 ਵਿਚ ਜਿੱਤ ਯਕੀਨੀ ਕਰਨ ਉਤੇ ਵੀ ਵਿਚਾਰ ਹੋਵੇਗਾ। ਕੇਂਦਰੀ ਮੰਤਰੀ ਵੀ ਮੀਟਿੰਗ ਵਿਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ, ਮੱਧ ਪ੍ਰਦੇਸ਼ ਤੇ ਰਾਜਸਥਾਨ ਤੋਂ ਇਲਾਵਾ ਤ੍ਰਿਪੁਰਾ ਤੇ ਛੱਤੀਸਗੜ੍ਹ ਵਿਚ ਵੀ ਚੋਣਾਂ ਹੋਣ ਜਾ ਰਹੀਆਂ ਹਨ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All