ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫੋਨ ਕਰ ਕੇ ਉੱਘੇ ਦੌੜਾਕ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਪੁੱਛਿਆ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਬਿਮਾਰ ਹਨ ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਮੋਦੀ ਨੇ ਮਹਾਨ ਦੌੜਾਕ ਨਾਲ ਫੋਨ ’ਤੇ ਗੱਲਬਾਤ ਦੌਰਾਨ ਆਸ ਜਤਾਈ ਕਿ ਉਹ ਜਲਦੀ ਸਿਹਤਯਾਬ ਹੋਣਗੇ ਤੇ ਟੋਕੀਓ ਉਲੰਪਿਕ ਲਈ ਅਥਲੀਟਾਂ ਨੂੰ ਉਤਸ਼ਾਹਿਤ ਕਰਨਗੇ। ਮਿਲਖਾ ਸਿੰਘ ਨੂੰ ਵੀਰਵਾਰ ਚੰਡੀਗੜ੍ਹ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ‘ਉਡਣਾ ਸਿੱਖ’ ਹਾਲ ਹੀ ਵਿਚ ਕੋਵਿਡ ਦੀ ਲਪੇਟ ਵਿਚ ਆ ਗਏ ਸਨ ਤੇ ਉਨ੍ਹਾਂ ਨੂੰ ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਆਈਸੀਯੂ ਵਿਚ ਵੀ ਰੱਖਿਆ ਗਿਆ ਸੀ। -ਪੀਟੀਆਈ