ਨਵੀਂ ਦਿੱਲੀ, 29 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਮੰਤਰੀਆਂ ਨੂੰ ਮੱਧ ਵਰਗ ਤੱਕ ਪਹੁੰਚ ਕਰਨ ਅਤੇ ਇਸ ਵਰਗ ਨੂੰ ਫਾਇਦਾ ਪਹੁੰਚਾਉਣ ਲਈ ਲਿਆਂਦੀਆਂ ਗਈਆਂ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਨ ਲਈ ਵੀ ਕਿਹਾ ਹੈ। ਪ੍ਰਧਾਨ ਮੰਤਰੀ ਪਹਿਲੀ ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਤੋਂ ਪਹਿਲਾਂ ਮੰਤਰੀਆਂ ਦੀ ਕੇਂਦਰੀ ਪਰਿਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਨਾਲ ਗਰੀਬ ਤੇ ਹਾਸ਼ੀਏ ‘ਤੇ ਰਹਿੰਦੇ ਵਰਗ ਨੂੰ ਫਾਇਦਾ ਹੋਇਆ ਹੈ। -ਪੀਟੀਆਈ