ਤਿਰੂਨੇਲਵੇਲੀ, 28 ਫਰਵਰੀ
ਕਾਂਗਰਸ ਆਗੂ ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਹਿਸ਼ਤ ਫੈਲਾਉਣ ਵਾਲੇ ਦੁਸ਼ਮਣ ਵਾਂਗ ਕੰਮ ਕਰ ਰਹੇ ਹਨ ਜਿਹੜੇ ਆਪਣੇ ਵਿਰੋਧੀਆਂ ਨੂੰ ਕੁਚਲਦੇ ਹਨ। ਉਨ੍ਹਾਂ ਇਸ ਦੇ ਨਾਲ ਹੀ ਪਿਆਰ ਤੇ ਸ਼ਾਂਤੀ ਦੇ ਰਸਤੇ ’ਤੇ ਚਲ ਕੇ ਨਰਿੰਦਰ ਮੋਦੀ ਨੂੰ ਹਰਾਉਣ ਦੀ ਸਹੁੰ ਖਾਧੀ। ਉਹ ਤਾਮਿਲਨਾਡੂ ਵਿਚ 6 ਅਪਰੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸੇਂਟ ਜ਼ੇਵੀਅਰ ਕਾਲਜ ਪੁੱਜੇ ਤੇ ਐਜੂਕੇਟਰ ਮੀਟ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ਹਰਾਉਣ ਲਈ ਲੋਕਾਂ ਦਾ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸ਼ਕਤੀਸ਼ਾਲੀ ਦੁਸ਼ਮਣ ਨੂੰ ਹਰਾਉਣ ਲਈ ਪਾਰਟੀ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਪੈਸੇ ਤੇ ਕਾਰੋਬਾਰ ’ਤੇ ਕਬਜ਼ਾ ਜਮਾਇਆ ਹੋਇਆ ਹੈ। ਉਸ ਨੇ ਕਿਹਾ ਕਿ ਭਾਰਤ ਵਾਸੀਆਂ ਨੇ ਇਸ ਤੋਂ ਵੀ ਵੱਧ ਸ਼ਕਤੀਸ਼ਾਲੀ ਦੁਸ਼ਮਣ ਅੰਗਰੇਜ਼ਾਂ ਨੂੰ ਹਰਾ ਕੇ ਆਜ਼ਾਦੀ ਹਾਸਲ ਕੀਤੀ ਸੀ ਤੇ ਹੁਣ ਇਸੇ ਤਰਜ਼ ’ਤੇ ਭਾਜਪਾ ਨੂੰ ਹਰਾਇਆ ਜਾਵੇਗਾ।-ਪੀਟੀਆਈ