‘ਕੱਟਾ’ ਵਰਗੇ ਸ਼ਬਦਾਂ ਦਾ ਇਸਤੇਮਾਲ ਕਰਕੇ ਮੋਦੀ ਘਟਾ ਰਹੇ ਆਪਣੇ ਅਹੁਦੇ ਦੀ ਮਰਿਆਦਾ: ਪ੍ਰਿਅੰਕਾ ਗਾਂਧੀ
Priyanka Gandhi Rally: ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਕੱਟਾ’ (ਦੇਸੀ ਪਿਸਤੌਲ) ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਆਪਣੇ ਅਹੁਦੇ ਦੀ ਮਰਿਆਦਾ ਨੂੰ ਨੁਕਸਾਨ ਪਹੁੰਚਾ ਰਹੇ ਹਨ। ਬਿਹਾਰ ਦੇ ਕਟਿਹਾਰ ਵਿੱਚ ਇੱਕ ਚੋਣ ਰੈਲੀ...
Priyanka Gandhi Rally: ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਕੱਟਾ’ (ਦੇਸੀ ਪਿਸਤੌਲ) ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਆਪਣੇ ਅਹੁਦੇ ਦੀ ਮਰਿਆਦਾ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਬਿਹਾਰ ਦੇ ਕਟਿਹਾਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਕਿਹਾ, “ਇੱਕ ਪਾਸੇ ਪ੍ਰਧਾਨ ਮੰਤਰੀ ‘ਵੰਦੇ ਮਾਤਰਮ ’ ਦਾ ਗੁਣਗਾਣ ਕਰਦੇ ਹਨ, ਜੋ ਕਿ ਅਹਿੰਸਾ ਅਤੇ ਏਕਤਾ ਦਾ ਪ੍ਰਤੀਕ ਹੈ ਅਤੇ ਦੂਜੇ ਪਾਸੇ ‘ਕੱਟਾ’ ਵਰਗੇ ਸ਼ਬਦਾਂ ਦੀ ਵਰਤੋ ਕਰ ਰਹੇ ਹਨ। ਕੀ ਇਹ ਉਨ੍ਹਾਂ ਦੇ ਅਹੁਦੇ ਦੀ ਸ਼ਾਨ ਦੇ ਮੁਤਾਬਕ ਹੈ?
ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਵੀ ਉਹੀ ਲੜਾਈ ਲੜ ਰਹੀ ਹੈ ਜੋ ਮਹਾਤਮਾ ਗਾਂਧੀ ਨੇ ਕਦੇ ਅੰਗਰੇਜ਼ ਹਕੂਮਤ ਖਿਲਾਫ਼ ਲੜੀ ਸੀ।
ਉਨ੍ਹਾਂ ਨੇ ਐੱਨਡੀਏ (NDA) ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਫੇਲ੍ਹ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਜਨਤਕ ਖੇਤਰ ਦੇ ਉਦਯੋਗਾਂ (PSUs) ਨੂੰ ਆਪਣੇ ਦੋ ਕਾਰਪੋਰੇਟ ਦੋਸਤਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ।
ਪ੍ਰਿਅੰਕਾ ਗਾਂਧੀ ਨੇ ਦਾਅਵਾ ਕੀਤਾ, “ ਭਾਜਪਾ ਨੂੰ ਲੱਗਦਾ ਹੈ ਕਿ ਉਹ ਔਰਤਾਂ ਨੂੰ 10,000 ਰੁਪਏ ਦੇ ਕੇ ਉਨ੍ਹਾਂ ਦਾ ਵੋਟ ਖਰੀਦ ਲਵੇਗੀ। ਪਰ ਬਿਹਾਰ ਦੀਆਂ ਔਰਤਾਂ ਹੁਣ ਜਾਗਰੂਕ ਹਨ ਅਤੇ ਸੋਚ-ਸਮਝ ਕੇ ਫੈਸਲਾ ਲੈਣਗੀਆਂ।”
ਉਨ੍ਹਾਂ ਬਿਹਾਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਉਹ ਅਜਿਹੀ ਸਰਕਾਰ ਚੁਣਨ ਜੋ ਲੋਕਾਂ ਦੇ ਹਿੱਤਾਂ ਅਤੇ ਭਾਵਨਾਵਾਂ ਦਾ ਸਨਮਾਨ ਕਰੇ।

