ਜੈਪੁਰ, 23 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ’ਚ ਇਸਤੇਮਾਲ ਕੀਤੀ ਗਈ ਭਾਸ਼ਾ ’ਤੇ ਪਲਟਵਾਰ ਕਰਦਿਆਂ ਅੱਜ ਕਿਹਾ ਕਿ ਮੋਦੀ ਵਿਸ਼ਵ ਗੁਰੂ ਨਹੀਂ, ‘ਵਿਸ਼ ਗੁਰੂ’ ਹਨ। ਰਮੇਸ਼ ਨੇ ਕਿਹਾ ਕਿ ਜਿਸ ਵਿਅਕਤੀ ਨੇ ਕਦੇ ਮੰਗਲਸੂਤਰ ਦਾ ਸਨਮਾਨ ਨਹੀਂ ਕੀਤਾ, ਅੱਜ ਉਹ ਕਹਿ ਰਹੇ ਹਨ ਕਿ ਕਾਂਗਰਸ ਮੰਗਲਸੂਤਰ ਖੋਹ ਲਵੇਗੀ। ਕਾਂਗਰਸ ਦੇ ਜਨਰਲ ਸਕੱਤਰ ਨੇ ਇਥੇ ਇੱਕ ਪ੍ਰੈੱਸ ਕਾਨਫਰੰਸ ’ਚ ਕਿਹਾ,‘‘ਪ੍ਰਧਾਨ ਮੰਤਰੀ ਸਾਡੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਨਵੀਂ ਭਾਸ਼ਾ ਬੋਲ ਰਹੇ ਹਨ, ਜਿਸ ਤੋਂ ਸਾਫ ਹੈ ਕਿ ਉਹ ਘਬਰਾਏ ਹੋਏ ਹਨ, ਪ੍ਰੇਸ਼ਾਨੀ ’ਚ ਹਨ ਅਤੇ ਉਨ੍ਹਾਂ ਨੇ ਧਰੁਵੀਕਰਨ ਦਾ ਰਾਹ ਅਪਣਾ ਲਿਆ ਹੈ। ਉਨ੍ਹਾਂ ਦੀ ਭਾਸ਼ਾ ਧਰੁਵੀਕਰਨ ਦੀ ਹੈ।’’ -ਪੀਟੀਆਈ