ਨਵੀਂ ਦਿੱਲੀ, 14 ਅਗਸਤ
ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ 14 ਅਗਸਤ ਨੂੰ ਵੰਡ ਯਾਦਗਾਰੀ ਦਿਵਸ ਮਨਾਉਣ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਸਲ ਇਰਾਦਾ ਸਭ ਤੋਂ ਦੁਖਦਾਈ ਇਤਿਹਾਸਕ ਘਟਨਾਵਾਂ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤਣਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਵੰਡ ਦੀ ਤ੍ਰਾਸਦੀ ਨੂੰ ਨਫ਼ਰਤ ਅਤੇ ਭਾਵਨਾਵਾਂ ਨੂੰ ਭੜਕਾਉਣ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਫਰਤ ਦੀ ਰਾਜਨੀਤੀ ਨੂੰ ਹਰਾਇਆ ਜਾਵੇਗਾ ਅਤੇ ਕਾਂਗਰਸ ਗਾਂਧੀ, ਨਹਿਰੂ, ਪਟੇਲ ਅਤੇ ਹੋਰ ਆਗੂਆਂ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਦੇਸ਼ ਨੂੰ ਇਕਜੁੱਟ ਕਰਦੀ ਰਹੇਗੀ।