ਵਾਰਾਨਸੀ, 23 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਵਾਰਾਨਸੀ ਲੋਕ ਸਭਾ ਹਲਕੇ ਵਿੱਚ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਤੇ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖੇ। ਇਨ੍ਹਾਂ 27 ਵਿਕਾਸ ਕਾਰਜਾਂ ’ਤੇ ਕੁੱਲ 2,095 ਕਰੋੜ ਰੁਪਏ ਖਰਚੇ ਜਾਣਗੇ। ਜ਼ਿਕਰਯੋਗ ਹੈ ਕਿ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਤੇ ਬੀਤੇ 10 ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਯੂਪੀ ਵਿੱਚ ਇਹ ਦੂਸਰਾ ਦੌਰਾ ਹੈ। -ਪੀਟੀਆਈ