ਨਵੀਂ ਦਿੱਲੀ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਟੋਕੀਓ ਲਈ ਰਵਾਨਾ ਹੋ ਗਏ। ਮੰਗਲਵਾਰ ਨੂੰ ਬੁਡੋਕਾਨ ਵਿੱਚ ਆਬੇ ਦੇ ਸਰਕਾਰੀ ਸਨਮਾਨਾਂ ਨਾਲ ਹੋਣ ਵਾਲੇ ਅੰਤਿਮ ਰਸਮਾਂ ਵਿੱਚ 20 ਦੇਸ਼ਾਂ ਤੇ ਸਰਕਾਰਾਂ ਦੇ ਮੁਖੀਆਂ ਸਣੇ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧਾਂ ਦੇ ਸ਼ਾਮਲ ਹੋਣ ਦੀ ਆਸ ਹੈ। ਇਸ ਦੌਰਾਨ ਸ੍ਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਨਾਲ ਮੀਟਿੰਗ ਵੀ ਕਰਨਗੇ। ਮੋਦੀ ਨੇ ਟਵੀਟ ਕੀਤਾ, ‘‘ਮੈਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੱਜ ਰਾਤ ਨੂੰ ਟੋਕੀਓ ਜਾ ਰਿਹਾ ਹਾਂ। ਮੈਂ ਸਾਰੇ ਭਾਰਤੀਆਂ ਵੱਲੋਂ ਪ੍ਰਧਾਨ ਮੰਤਰੀ ਕਿਸ਼ਿਦਾ ਤੇ ਸ੍ਰੀਮਤੀ ਆਬੇ ਨਾਲ ਅਫਸੋਸ ਪ੍ਰਗਟ ਕਰਾਂਗਾ।’’ -ਪੀਟੀਆਈ