ਨਵੀਂ ਦਿੱਲੀ, 17 ਅਗਸਤ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਦੀ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰਨੀ ਤੇ ਕਥਨੀ ’ਚ ਫਰਕ ਦੇਖ ਰਿਹਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੌਰਾਨ 5 ਮਹੀਨੇ ਦੀ ਗਰਭਵਤੀ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੀ 3 ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਨਾਰੀ ਸ਼ਕਤੀ ਦੀਆਂ ਝੂਠੀਆਂ ਗੱਲਾਂ ਕਰਨ ਵਾਲੇ ਦੇਸ਼ ਦੀਆਂ ਔਰਤਾਂ ਨੂੰ ਕੀ ਸੰਦੇਸ਼ ਦੇ ਰਹੇ ਹਨ? ਪ੍ਰਧਾਨ ਮੰਤਰੀ ਜੀ, ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਪੂਰਾ ਦੇਸ਼ ਦੇਖ ਰਿਹਾ ਹੈ।’