ਨਵੀਂ ਦਿੱਲੀ, 14 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ।