ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੀ 71ਵੀਂ ਬਰਸੀ ’ਤੇ ਅੱਜ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਆਜ਼ਾਦੀ ਮਗਰੋਂ ਸਾਰੀਆਂ ਸ਼ਾਹੀ ਰਿਆਸਤਾਂ ਨੂੰ ਦੇਸ਼ ’ਚ ਰਲਾਉਣ ਦਾ ਸਿਹਰਾ ਸ੍ਰੀ ਪਟੇਲ ਸਿਰ ਬੱਝਦਾ ਹੈ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਸਰਦਾਰ ਪਟੇਲ ਦੀ ਬਰਸੀ ’ਤੇ ਉਨ੍ਹਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਉਨ੍ਹਾਂ ਵੱਲੋਂ ਦਿੱਤੀਆਂ ਇਤਿਹਾਸਕ ਸੇਵਾਵਾਂ, ਪ੍ਰਸ਼ਾਸਕੀ ਨਿਪੁੰਨਤਾ ਅਤੇ ਮੁਲਕ ਨੂੰ ਇਕਜੁੱਟ ਕਰਨ ਲਈ ਕੀਤੀਆਂ ਗਈਆਂ ਅਣਥੱਕ ਕੋਸ਼ਿਸ਼ਾਂ ਲਈ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। -ਪੀਟੀਆਈ