ਨਵੀਂ ਦਿੱਲੀ, 2 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ‘ਡਿਸਪਲੇ’ ਤਸਵੀਰ (ਡੀਪੀ) ‘ਤੇ ਤਿਰੰਗਾ ਲਗਾਇਆ ਅਤੇ ਲੋਕਾਂ ਨੂੰ ਅਜਿਹਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ ਸੀ ਕਿ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਜਨ ਅੰਦੋਲਨ ਵਿੱਚ ਬਦਲ ਰਿਹਾ ਹੈ ਅਤੇ ਲੋਕਾਂ ਨੂੰ 2 ਤੋਂ 15 ਅਗਸਤ ਦੇ ਵਿਚਕਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰੋਫਾਈਲ ਤਸਵੀਰ ਵਜੋਂ ਤਿਰੰਗਾ ਲਾਉਣ ਲਈ ਕਿਹਾ ਸੀ।