ਮੋਦੀ ਵੀਡੀਓ ਬਣਾਉਣ ਦੀ ਥਾਂ ਪਾੜ੍ਹਿਆਂ ਤੋਂ ਮੁਆਫ਼ੀ ਮੰਗਣ: Priyanka Gandhi
ਕਾਂਗਰਸੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਮੰਗ ਕੀਤੀ ਕਿ ਉਹ ਨੀਟ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਨਵੀਂ ਦਿੱਲੀ ’ਚ ਰੋਸ ਮੁਜ਼ਾਹਰੇ ਕਰਨ ਵਾਲੇ ਵਿਦਿਆਰਥੀਆਂ ’ਤੇ ਪੁਲੀਸ ਤਸ਼ੱਦਦ ਲਈ ਉਨ੍ਹਾਂ ਤੋਂ...
ਕਾਂਗਰਸੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਮੰਗ ਕੀਤੀ ਕਿ ਉਹ ਨੀਟ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਨਵੀਂ ਦਿੱਲੀ ’ਚ ਰੋਸ ਮੁਜ਼ਾਹਰੇ ਕਰਨ ਵਾਲੇ ਵਿਦਿਆਰਥੀਆਂ ’ਤੇ ਪੁਲੀਸ ਤਸ਼ੱਦਦ ਲਈ ਉਨ੍ਹਾਂ ਤੋਂ ਮੁਆਫ਼ੀ ਮੰਗਣ। ਪ੍ਰਿਯੰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੁਆਫ਼ੀ ਮੰਗਣ ਦੀ ਬਜਾਏ ‘ਬੇਤੁੱਕੀਆਂ ਵੀਡੀਓ ਬਣਾਉਣ ’ਚ ਰੁੱਝੇ ਸੀ’ ਅਤੇ ਇੰਸਟਾਗ੍ਰਾਮ ’ਤੇ ਵੱਧ ਫਾਲੋਅਰਜ਼ ਬਣਾਉਣ ਲਈ ਲੋਕਾਂ ਦਾ ਧੰਨਵਾਦ ਕਰ ਰਹੇ ਸੀ। ਉਨ੍ਹਾਂ ਕਿਹਾ, ‘‘ਇਸ ਵੇਲੇ ਅਜਿਹਾ ਕੀਤਾ ਜਾਣਾ ਬੇਹੱਦ ਬੇਤੁਕਾ ਹੈ। ਇਹ ਬਿਲਕੁਲ ਹਾਸੋਹੀਣਾ ਹੈ। ਪੂਰੇ ਭਾਰਤ ਵਿੱਚ ਨੌਜਵਾਨਾਂ ਦੇ ਸੜਕਾਂ ’ਤੇ ਉਤਰਨ ਲਈ ਉਹੀ ਜ਼ਿੰਮੇਵਾਰ ਹਨ। ਉਹ (ਮੋਦੀ) ਇਸ ਗੱਲ ਲਈ ਜ਼ਿੰਮੇਵਾਰ ਹਨ ਕਿ ਨੌਜਵਾਨਾਂ ਖ਼ਿਲਾਫ਼ ਇਸ ਤਰ੍ਹਾਂ ਪੈਲੇਟ ਗੰਨ ਦੀ ਵਰਤੋਂ ਕੀਤੀ ਗਈ, ਜਿਵੇਂ ਉਹ ਅਤਿਵਾਦੀ ਹੋਣ।’’ ਪ੍ਰਿਯੰਕਾ ਨੇ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਹੀ ਇਸ ਲਈ ਜ਼ਿੰਮੇਵਾਰ ਹਨ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਸਾਹਮਣੇ ਜਵਾਬ ਦੇਣਾ ਪਵੇਗਾ।
ਆਇਸਾ ਵੱਲੋਂ ਵਿਦਿਆਰਥੀਆਂ ਦੀ ਜਿੱਤ ਨੂੰ ਸਲਾਮ
ਨਵੀਂ ਦਿੱਲੀ (ਪੱਤਰ ਪ੍ਰੇਰਕ): ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਨੇ ਕੌਕਰੋਚ ਜਨਤਾ ਪਾਰਟੀ ਦੇ ਅੰਦੋਲਨ ਦੇ ਮੱਦੇਨਜ਼ਰ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਦਿੱਤੇ ਗਏ ਅਸਤੀਫ਼ੇ ਮਗਰੋਂ ਵਿਦਿਆਰਥੀਆਂ ਦੀ ਜਿੱਤ ਨੂੰ ਸਲਾਮ ਕੀਤੀ ਹੈ। ਆਇਸਾ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜੂਝਣ ਵਾਲੀ ਭਾਵਨਾ ਅਤੇ ਸਮੂਹਿਕ ਜਿੱਤ ਨੂੰ ਸਲਾਮ ਹੈ, ਜਿਸ ਨੇ ਸਰਕਾਰ ਨੂੰ ਧਰਮੇਂਦਰ ਪ੍ਰਧਾਨ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਲਈ ਮਜਬੂਰ ਕੀਤਾ ਹੈ। ਆਇਸਾ ਦੀ ਪ੍ਰਧਾਨ ਨੇਹਾ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਨਾਗਰਿਕਾਂ ਪ੍ਰਤੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਤੋਂ ਇਨਕਾਰ ਕਰਨ ਵਾਲੀ ਸਰਕਾਰ ਨੂੰ ਅੱਜ ਜਵਾਬਦੇਹ ਬਣਾਇਆ ਗਿਆ ਹੈ।

