ਪਟਨਾ: ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਵਿਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ-ਯੂਕਰੇਨ ਜੰਗ ਨੂੰ ਤਿੰਨ ਘੰਟਿਆਂ ਲਈ ਰੁਕਵਾ ਦਿੱਤਾ ਸੀ। ਪ੍ਰਸਾਦ ਨੇ ਕਿਹਾ, ‘ਜੰਗ ਕਾਰਨ ਭਾਰਤ ਸਰਕਾਰ ਲਈ ਵਿਦਿਆਰਥੀਆਂ ਨੂੰ ਕੱਢਣਾ ਵੱਡੀ ਚੁਣੌਤੀ ਬਣਿਆ ਹੋਇਆ ਸੀ। ਜਦ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੇ ਰੂਸ ਵਿਚ ਭਾਰਤ ਦੇ ਹਾਈ ਕਮਿਸ਼ਨਰਾਂ ਨਾਲ ਵਿਦਿਆਰਥੀਆਂ ਨੂੰ ਕੱਢਣ ਦੀ ਯੋਜਨਾ ਬਾਰੇ ਗੱਲ ਕੀਤੀ ਸੀ ਤਾਂ ਰਾਜਦੂਤਾਂ ਨੇ ਕਿਹਾ ਸੀ ਕਿ ਇਹ ਗੋਲੀਬੰਦੀ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਸੀ ਕਿ ਪ੍ਰਧਾਨ ਮੰਤਰੀ ਇਹ ਸਭ ਕਰਨ ਦੇ ਸਮਰੱਥ ਹਨ।’ ਪ੍ਰਸਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਸਾਰ ਵਿਚ ਐਨਾ ਵੱਡਾ ਰੁਤਬਾ ਹੈ। -ਆਈਏਐੱੱਨਐੱਸ