ਰਾਂਚੀ: ਝਾਰਖੰਡ ਹਾਈ ਕੋਰਟ ਨੇ ਮੋਦੀ ਉਪਨਾਮ ਟਿੱਪਣੀ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਜਸਟਿਸ ਐੱਸ ਕੇ ਦਿਵੇਦੀ ਨੇ ਨਾਲ ਹੀ ਆਦੇਸ਼ ਦਿੱਤਾ ਕਿ ਰਾਹੁਲ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਰਾਂਚੀ ਦੀ ਸੰਸਦ ਮੈਂਬਰ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਰਾਹੁਲ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਇੱਕ ਹੋਰ ਮਾਣਹਾਨੀ ਮਾਮਲੇ ਵਿੱਚ ਸੂਰਤ ਦੀ ਅਦਾਲਤ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾ ਚੁੱਕੀ ਹੈ ਤੇ ਕਾਂਗਰਸ ਆਗੂ ਜ਼ਮਾਨਤ ਉੱਤੇ ਹੈ। -ਪੀਟੀਆਈ