ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਮੰਗਲਵਾਰ ਨੂੰ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਮੌਕੇ ਸੰਬੋਧਨ ਕੀਤਾ ਜਾਵੇਗਾ ਅਤੇ ਇੱਕ ਡਾਕ ਟਿਕਟ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਇਸ ਸਮਾਗਮ ਵਿੱਚ ਸਵੇਰੇ 11 ਵਜੇ ਵੀਡੀਓ ਕਾਨਫਰੰਸ ਰਾਹੀਂ ਸ਼ਿਰਕਤ ਕਰਨਗੇ। -ਆਈਏਐੱਨਅੇੱਸ