ਲਖਨਊ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਦਸੰਬਰ ਨੂੰ ਵੀਡੀਓ ਕਾਨਫਰੰਸ ਰਾਹੀਂ ਆਗਰਾ ਮੈਟਰੋ ਰੇਲ ਪ੍ਰਾਜੈਕਟ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨਗੇ। ਯੂਪੀ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਅੱਜ ਮਾਰਚ 2019 ਨੂੰ ਕਾਨਪੁਰ ਤੋਂ ਵੀਡੀਓ ਕਾਨਫਰੰਸ ਰਾਹੀਂ ਆਗਰਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਤੇ ਹੁਣ ਉਹ 7 ਦਸੰਬਰ ਨੂੰ ਇਸ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨਗੇ। -ਪੀਟੀਆਈ