ਨਵੀਂ ਦਿੱਲੀ, 24 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ। ਇਹ ਜਾਣਕਾਰੀ ਅੱਜ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਜਨਵਰੀ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵੀ ਹਾਜ਼ਰ ਹੋਣਗੇ। -ਪੀਟੀਆਈ