ਨਵੀਂ ਦਿੱਲੀ, 8 ਅਗਸਤ
ਰਾਸ਼ਟਰੀ ਜਨਤਾ ਦਲ ਦੇ ਆਗੂ ਮਨੋਜ ਕੁਮਾਰ ਝਾਅ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੰਸਦ ਵਿੱਚ ਪੈਗਾਸਸ ਮੁੱਦੇ ’ਤੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ ਤੇ ਇਸ ਮਾਮਲੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨੂੰ ਖੁਦ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਤੇ ਪੈਗਾਸਸ ਮੁੱਦਿਆਂ ਕਾਰਨ ਸੰਸਦ ਦੀ ਕਾਰਵਾਈ ਕਈ ਵਾਰ ਰੋਕਣੀ ਪਈ ਹੈ ਤੇ ਇਸ ਤਰ੍ਹਾਂ ਅਜਾਈਂ ਗਏ ਸਮੇਂ ਕਾਰਨ ਸੰਸਦ ਦੇ ਮੌਜੂਦਾ ਮੌਨਸੂਨ ਸੈਸ਼ਨ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਰਾਜ ਸਭਾ ਮੈਂਬਰ ਸ੍ਰੀ ਝਾਅ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰਾਂ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਬੰਦ ਕਰ ਹੀ ਹੈ। ਜ਼ਿਕਰਯੋਗ ਹੈ ਕਿ 19 ਜੁਲਾਈ ਤੋਂ ਸ਼ੁਰੂ ਹੋਇਆ ਸੰਸਦ ਦਾ ਮੌਨਸੂਨ ਸੈਸ਼ਨ 13 ਅਗਸਤ ਤੱਕ ਚੱਲੇਗਾ। -ਪੀਟੀਆਈ