ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫ਼ਰ
ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਸੋਮਵਾਰ ਨੂੰ ਅਹਿਮਦਾਬਾਦ ਮੈਟਰੋ ਵਿਚ ਸਫ਼ਰ ਕਰਦੇ ਹੋਏ। -ਫੋਟੋ: ਪੀਟੀਆਈ
Advertisement
ਅਹਿਮਦਾਬਾਦ, 16 ਸਤੰਬਰ
Ahmedabad Metro Rail Project: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਥੇ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20.8 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫ਼ਰ ਕਰਦਿਆਂ ਨੌਜਵਾਨ ਮੁਸਾਫ਼ਰਾਂ ਨਾਲ ਗੱਲਬਾਤ ਵੀ ਕੀਤੀ।
Advertisement
ਇਸ ਮੌਕੇ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਅਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਮੋਦੀ ਨੇ ਆਪਣੀ ਮੈਟਰੋ ਸਵਾਰੀ ਦੀਆਂ ਤਸਵੀਰਾਂ ਆਪਣੇ ‘ਐਕਸ’ ਹੈਂਡਲ ਉਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ: ‘‘ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਉਦਘਾਟਨ ਕੀਤਾ ਅਤੇ ਊਰਜਾਵਾਨ ਨੌਜਵਾਨਾਂ ਨਾਲ ਅੱਜ ਦੇ ਪ੍ਰੋਗਰਾਮ ਲਈ ਰਵਾਨਾ ਹੋਇਆ।’’
ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦਾ ਦੂਜਾ ਫੇਜ਼ ਮੋਟੇਰਾ ਸਥਿਤ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਅਤੇ ਗਾਂਧੀਨਗਰ ਸੈਕਟਰ 1 ਨੂੰ ਮੈਟਰੋ ਨਾਲ ਜੋੜੇਗਾ। -ਆਈਏਐੱਨਐੱਸ
Advertisement