DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਨੇ ਮਹਿਲਾ ਰਾਖਵਾਂਕਰਨ ਨੂੰ ਚੋਣ ਮੁੱਦੇ ਵਜੋਂ ਵਰਤਿਆ: ਰਮੇਸ਼

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ਔਰਤਾਂ ਲਈ ਰਾਖਵਾਂਕਰਨ ਕਾਨੂੰਨ ਵਿੱਚ ਸੋਧ ਦੀ ਤਜਵੀਜ਼ ਨੂੰ ਚੋਣ ਮੁੱਦੇ ਵਜੋਂ ਵਰਤ ਰਹੇ ਹਨ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਵਾਲੇ ਚਾਰ ਸੂਬਿਆਂ ਅਤੇ ਇਕ ਕੇਂਦਰ...

  • fb
  • twitter
  • whatsapp
  • whatsapp
Advertisement

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ਔਰਤਾਂ ਲਈ ਰਾਖਵਾਂਕਰਨ ਕਾਨੂੰਨ ਵਿੱਚ ਸੋਧ ਦੀ ਤਜਵੀਜ਼ ਨੂੰ ਚੋਣ ਮੁੱਦੇ ਵਜੋਂ ਵਰਤ ਰਹੇ ਹਨ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਵਾਲੇ ਚਾਰ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਲੋਕ ਉਨ੍ਹਾਂ ਨੂੰ ਕਰਾਰਾ ਜਵਾਬ ਦੇਣਗੇ ਅਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ। ਕਾਂਗਰਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਵਿੱਚ ਚੋਣ ਰੈਲੀ ਦੌਰਾਨ ਕਿਹਾ ਕਿ ਸੰਸਦ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ 2029 ਦੀਆਂ ਆਮ ਚੋਣਾਂ ਵਿੱਚ ਲਾਗੂ ਕੀਤਾ ਜਾਵੇਗਾ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਨਾਰੀ ਸ਼ਕਤੀ ਵੰਦਨ ਅਧੀਨਿਯਮ 2023 ਵਿੱਚ ਸੰਸਦ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਕਾਂਗਰਸ ਨੇ 2024 ਦੀਆਂ ਚੋਣਾਂ ਤੋਂ ਹੀ ਇਸ ਨੂੰ ਲਾਗੂ ਕਰਨ ਦੀ ਮੰਗ ਕੀਤੀ ਸੀ ਪਰ ਮੋਦੀ ਸਰਕਾਰ ਨੇ ਸ਼ਰਤ ਲਾ ਦਿੱਤੀ ਕਿ ਰਾਖਵਾਂਕਰਨ ਸਿਰਫ਼ ਹਲਕਾਬੰਦੀ ਅਤੇ ਮਰਦਮਸ਼ੁਮਾਰੀ ਪੂਰੀ ਹੋਣ ਤੋਂ ਬਾਅਦ ਹੀ ਲਾਗੂ ਹੋਵੇਗਾ।

Advertisement
Advertisement
×