ਨਵੀਂ ਦਿੱਲੀ, 30 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੌਮੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਨੇ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਇਕ ਬਿਆਨ ਰਾਹੀਂ ਦੱਸਿਆ ਕਿ ਸੂਬਿਆਂ ਦੇ ਮਹਿਲਾ ਕਮਿਸ਼ਨ, ਸੂਬਿਆਂ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਯੂਨੀਵਰਸਿਟੀਜ਼ ਤੇ ਕਾਲਜਾਂ ਦਾ ਸਿੱਖਿਆ ਸਟਾਫ਼, ਵਿਦਿਆਰਥੀ, ਵਾਲੰਟੀਅਰ ਸੰਸਥਾਵਾਂ, ਮਹਿਲਾ ਉਦਯੋਗਪਤੀ ਅਤੇ ਕਾਰੋਬਾਰੀ ਐਸੋਸੀਏਸ਼ਨਾਂ ਵੀ ਇਸ ਪ੍ਰੋਗਰਾਮ ਵਿਚ ਹਿੱਸਾ ਲੈਣਗੀਆਂ।
ਬਿਆਨ ਅਨੁਸਾਰ ਸ੍ਰੀ ਮੋਦੀ ਸੋਮਵਾਰ ਨੂੰ ਸ਼ਾਮ 4.30 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੌਮੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦਾ ਥੀਮ ‘‘ਸ਼ੀ ਦਿ ਚੇਂਜ ਮੇਕਰ’’ ਹੈ। ਇਸ ਸਮਾਰੋਹ ਦਾ ਮਕਸਦ ਵੱਖ-ਵੱਖ ਖੇਤਰਾਂ ਵਿਚ ਮਹਿਲਾਵਾਂ ਦੀਆਂ ਉਪਲਬਧੀਆਂ ਦਾ ਜਸ਼ਨ ਮਨਾਉਣਾ ਹੈ। ਇਸ ਸਮਾਰੋਹ ਦੌਰਾਨ ਮਹਿਲਾਵਾਂ ਤੇ ਬਾਲ ਵਿਕਾਸ ਬਾਰੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੀ ਮੌਜੂਦ ਹੋਣਗੇ। -ਪੀਟੀਆਈ