ਨਵੀਂ ਦਿੱਲੀ, 26 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਰਿਆਣਾ ਦੇ ਸੂਰਜਕੁੰਡ ਵਿਖੇ ਹੋਣ ਵਾਲੇ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਰੋਜ਼ਾ ਚਿੰਤਨ ਕੈਂਪ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸਕੱਤਰੇਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਕੈਂਪ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਨਗੇ। ਦੋ ਰੋਜ਼ਾ ਕੈਂਪ 27 ਅਕਤੂਬਰ ਨੂੰ ਸ਼ੁਰੂ ਹੋਵੇਗਾ ਅਤੇ 28 ਨੂੰ ਸਮਾਪਤ ਹੋਵੇਗਾ। ਇਸ ਵਿੱਚ ਰਾਜਾਂ ਦੇ ਗ੍ਰਹਿ ਸਕੱਤਰ, ਪੁਲੀਸ ਦੇ ਡਾਇਰੈਕਟਰ ਜਨਰਲ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਡਾਇਰੈਕਟਰ ਜਨਰਲ ਵੀ ਸ਼ਾਮਲ ਹੋਣਗੇ।