ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਐਤਵਾਰ ਨੂੰ ਨੀਤੀ ਆਯੋਗ ਦੀ ਸੱਤਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਇਸ ਨਾਲ ਕੇਂਦਰ, ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤਾਲਮੇਲ ਦੇ ਨਵੇਂ ਯੁੱਗ ਦਾ ਰਾਹ ਪੱਧਰਾ ਹੋਵੇਗਾ। ਇਹ ਜੁਲਾਈ 2019 ਮਗਰੋਂ ਪਹਿਲੀ ਵਾਰ ਗੈਰ-ਵਰਚੁਅਲ ਮੀਟਿੰਗ ਹੋਵੇਗੀ। ਇਸ ਦੇ ਮੈਂਬਰਾਂ ਵਿੱਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹਨ। -ਪੀਟੀਆਈ