ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਅਧਿਕਾਰੀਆਂ ਨੇ ਦੱਸਿਆ ਕਿ ਇਹ ਟਰੇਨ ਦਿੱਲੀ ਤੋਂ ਊਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ ਤੱਕ ਚੱਲੇਗੀ। ਇਹ ਟਰੇਨ ਬੁੱਧਵਾਰ ਛੱਡ ਕੇ ਹਫ਼ਤੇ ਦੇ ਹਰ ਦਿਨ ਚੱਲੇਗੀ। ਅਧਿਕਾਰੀਆਂ ਮੁਤਾਬਕ ਦਿੱਲੀ ਅਤੇ ਊਨਾ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਅੰਬਾਲਾ, ਚੰਡੀਗੜ੍ਹ ਅਤੇ ਆਨੰਦਪੁਰ ਸਾਹਿਬ ਰੁਕੇਗੀ। ਪਿਛਲੇ ਮਹੀਨੇ ਮੋਦੀ ਨੇ ਗੁਜਰਾਤ ਵਿੱਚ ਤੀਜੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦਿੱਤੀ ਸੀ। ਇਹ ਟਰੇਨ ਗਾਂਧੀਨਗਰ ਤੋਂ ਮੁੰਬਈ ਤੱਕ ਚੱਲਦੀ ਹੈ। -ਪੀਟੀਆਈ