ਅਹਿਮਦਾਬਾਦ, 16 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਗੁਜਰਾਤ ’ਚ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ-ਮਾ ਅਮਰੁਤਮ ਯੋਜਨਾ ਦੇ ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਵੰਡਣ ਦੇ ਪ੍ਰੋਗਰਾਮ ’ਚ ਵਰਚੁਅਲੀ ਹਿੱਸਾ ਲੈਣਗੇ। ਉਹ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ’ਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਤਿੰਨ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਜਾਣਕਾਰੀ ਮੁਤਾਬਕ ਗੁਜਰਾਤ ’ਚ 50 ਲੱਖ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਆਯੂਸ਼ਮਾਨ ਪੀਵੀਸੀ ਕਾਰਡ ਜਾਰੀ ਕੀਤੇ ਜਾਣਗੇ। -ਪੀਟੀਆਈ