ਨਵੀਂ ਦਿੱਲੀ, 6 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਹੋਣ ਜਾ ਰਹੇ ਪੰਜਾਬ ਦੇਸ਼ਾਂ ਦੇ ਸਮੂਹ ਬਰਿਕਸ ਦੇ ਆਨਲਾਈਨ ਸਾਲਾਨਾ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਇਹ ਸੰਮੇਲਨ ਮੁੱਖ ਤੌਰ ’ਤੇ ਅਫ਼ਗਾਨਿਸਤਾਨ ਦੇ ਹਾਲਾਤ ’ਤੇ ਕੇਂਦਰਿਤ ਰਹਿਣ ਦੀ ਆਸ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਇਸ ਮੀਟਿੰਗ ਵਿਚ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੂਤਿਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਾਈਰਿਲ ਰਾਮਾਫੋਸਾ ਅਤੇ ਬ੍ਰਾਜ਼ੀਲ ਦੇ ਜੇਅਰ ਬੋਲਸੋਨਾਰੋ ਵੀ ਸ਼ਾਮਲ ਹੋਣਗੇ। -ਪੀਟੀਆਈ