ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮਦਿਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਕਾਂਗਰਸ ਦੇ ਵੱਕਾਰੀ ਆਗੂਆਂ ’ਚੋਂ ਇਕ ਹਨ ਅਤੇ ਉਹ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ। ਸ੍ਰੀ ਮੋਦੀ ਨੇ ਟਵੀਟ ਕਰਕੇ ਕੈਪਟਨ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਲੰਬੇ ਅਤੇ ਸਿਹਤਮੰਦ ਜੀਵਨ ਦੀ ਪ੍ਰਾਰਥਨਾ ਕੀਤੀ। -ਪੀਟੀਆਈ