ਨਵੀਂ ਦਿੱਲੀ, 26 ਨਵੰਬਰ
ਸੰਵਿਧਾਨ ਦਿਵਸ ਮੌਕੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਆਪਣਾ ਲੋਕਤੰਤਰੀ ਚਰਿੱਤਰ ਗੁਆ ਚੁੱਕੀਆਂ ਹਨ, ਉਹ ਲੋਕਤੰਤਰ ਦੀ ਰਾਖੀ ਨਹੀਂ ਕਰ ਸਕਦੀਆਂ। ਸੰਸਦ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਪਰਿਵਾਰਕ ਪਾਰਟੀਆਂ ਨੂੰ ਸੰਵਿਧਾਨ ਪ੍ਰਤੀ ਸਮਰਪਿਤ ਸਿਆਸੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ ਦੱਸਿਆ।