ਨਵੀਂ ਦਿੱਲੀ/ਪੇਈਚਿੰਗ, 21 ਅਪਰੈਲ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਵਾਤਾਵਰਨ ਸੰਮੇਲਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਦੁਨੀਆਂ ਦੇ ਕਈ ਮੁਲਕਾਂ ਦੇ ਆਗੂ ਸ਼ਾਮਲ ਹੋਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 22-23 ਅਪਰੈਲ ਨੂੰ ਹੋਣ ਵਾਲੇ ਇਸ ਸੰਮੇਲਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰਨਗੇ ਅਤੇ ਵਾਤਾਵਰਨ ਸਬੰਧੀ ਚੁਣੌਤੀਆਂ ਬਾਰੇ ਆਪਣੇ ਵਿਚਾਰ ਰੱਖਣਗੇ। ਇਸੇ ਤਰ੍ਹਾਂ ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬਾਇਡਨ ਦੇ ਸੱਦੇ ’ਤੇ ਰਾਸ਼ਟਰਪਤੀ ਜਿਨਪਿੰਗ ਵੀਡੀਓ ਕਾਨਫਰੰਸ ਰਾਹੀਂ ਸੰਮੇਲਨ ’ਚ ਸ਼ਾਮਲ ਹੋਣਗੇ। ਇਸ ਸੰਮੇਲਨ ’ਚ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਸਮੇਤ 40 ਮੁਲਕਾਂ ਦੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ। -ਏਜੰਸੀ