ਨਵੀਂ ਦਿੱਲੀ, 9 ਜਨਵਰੀ
ਦੇਸ਼ ਦੇ ਪੰਜ ਸੂਬਿਆਂ ਯੂਪੀ, ਪੰਜਾਬ, ਉੱਤਰਾਖੰਡ, ਗੋਆ ਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਇਨ੍ਹਾਂ ਸੂਬਿਆਂ ਵਿੱਚ ਜਾਰੀ ਕੀਤੇ ਜਾਣ ਵਾਲੇ ਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਹੋਵੇਗੀ ਕਿਉਂਕਿ ਇਨ੍ਹਾਂ ਸੂਬਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਇਕ ਸਰਕਾਰੀ ਅਧਿਕਾਰੀ ਵੱਲੋਂ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਿਹਤ ਮੰਤਰਾਲੇ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣਗੇ। -ਪੀਟੀਆਈ