ਮੋਦੀ ਦੀ ਡਿਗਰੀ: ਹਾਈ ਕੋਰਟ ਨੇ ਸੀਆਈਸੀ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਫੈ਼ਸਲਾ ਟਾਲਿਆ
ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੀ ਉਸ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਟਾਲ ਦਿੱਤਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚਲਰ ਡਿਗਰੀ ਦੇ ਸਬੰਧ ਵਿੱਚ ਸੂਚਨਾ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦੇਣ ਵਾਲੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ)...
Advertisement
ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੀ ਉਸ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਟਾਲ ਦਿੱਤਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚਲਰ ਡਿਗਰੀ ਦੇ ਸਬੰਧ ਵਿੱਚ ਸੂਚਨਾ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦੇਣ ਵਾਲੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਸਚਿਨ ਦੱਤਾ ਨੂੰ ਬਾਅਦ ਦੁਪਹਿਰ ਲਗਪਗ 2.30 ਵਜੇ ਫੈਸਲਾ ਸੁਣਾਉਣਾ ਸੀ ਪਰ ਫੈਸਲੇ ਨੂੰ ਟਾਲ ਦਿੱਤਾ ਗਿਆ। ਫੈਸਲਾ ਹੁਣ 25 ਅਗਸਤ ਨੂੰ ਸੁਣਾਏ ਜਾਣ ਦੀ ਸੰਭਾਵਨਾ ਹੈ। ਸੁਣਵਾਈ ਦੇ ਸਮੇਂ, ਦਿੱਲੀ ਯੂਨੀਵਰਸਿਟੀ ਵੱਲੋਂ ਪੇਸ਼ ਹੋਏ ਸੌਲੀਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦਾ ਆਦੇਸ਼ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ‘ਨਿੱਜਤਾ ਦਾ ਅਧਿਕਾਰ’, ‘ਉਤਸੁਕਤਾ ਦੇ ਅਧਿਕਾਰ’ ਤੋਂ ਉੱਪਰ ਹੈ। ਮਹਿਤਾ ਨੇ ਹਾਲਾਂਕਿ ਕਿਹਾ ਸੀ ਕਿ ਯੂਨੀਵਰਸਿਟੀ ਮੋਦੀ ਦੀ ਡਿਗਰੀ ਨਾਲ ਸਬੰਧਤ ਆਪਣਾ ਰਿਕਾਰਡ ਅਦਾਲਤ ਨੂੰ ਦਿਖਾਉਣ ਲਈ ਤਿਆਰ ਹੈ। ਆਦਲਤ ਨੇ ਇਸੇ ਤਰ੍ਹਾਂ ਦੀਆਂ ਹੋਰ ਪਟੀਸ਼ਨਾਂ ’ਤੇ ਵੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Advertisement
Advertisement
×