DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੋਦੀ ਦੀ ਸਿੱਖਿਆ ਯੋਗਤਾ: ਕੇਜਰੀਵਾਲ ਖ਼ਿਲਾਫ਼ ਜਾਰੀ ਸੰਮਨਾਂ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦੀ ਨਾਂਹ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਯੋਗਤਾ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਲਈ ਦਰਜ ਮਾਣਹਾਨੀ ਕੇਸ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ...

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ:

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਯੋਗਤਾ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਲਈ ਦਰਜ ਮਾਣਹਾਨੀ ਕੇਸ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ ਜਸਟਿਸ ਰਿਸ਼ੀਕੇਸ਼ ਰੌਏ ਤੇ ਜਸਟਿਸ ਐੱਸਵੀਐੱਨ ਭੱੱਟੀ ਦੇ ਬੈਂਚ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਸੰਮਨਾਂ ਉੱਤੇ ਰੋਕ ਲਾਉਣ ਦੀ ਮੰਗ ਕਰਦੀ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ। ਗੁਜਰਾਤ ਦੀ ਮੈਟਰੋਪਾਲਿਟਨ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਦੀ ਸਿੱਖਿਆ ਡਿਗਰੀਆਂ ਬਾਰੇ ਕੀਤੀਆਂ ਕਥਿਤ ‘ਵਿਅੰਗਮਈ’ ਤੇ ‘ਅਪਮਾਨਜਨਕ’ ਟਿੱਪਣੀਆਂ ਖਿਲਾਫ਼ ਦਾਇਰ ਮਾਣਹਾਨੀ ਕੇਸ ਵਿਚ ਕੇਜਰੀਵਾਲ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਸੰਮਨ ਕੀਤਾ ਸੀ। ਇਹ ਕੇਸ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪਿਊਸ਼ ਪਟੇਲ ਵੱਲੋਂ ਦਾਇਰ ਕੀਤਾ ਗਿਆ ਸੀ। -ਪੀਟੀਆਈ

Advertisement

Advertisement
Advertisement
×