ਭੋਪਾਲ: ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ 7 ਅਗਸਤ ਨੂੰ ਭੋਪਾਲ ਵਿੱਚ ਇੱਕ ਸਿਖਲਾਈ ਕੈਂਪ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਨਗੇ। ਆਰਐੱਸਐੱਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਿੰਦੂਆਂ ’ਚ ਭਾਰਤੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਸਬੰਧੀ ਵਿਚਾਰ-ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨਿਕੇਤਨ ਦੀ ਅਗਵਾਈ ਹੇਠ 17 ਜੁਲਾਈ ਤੋਂ ਸ਼ੁਰੂ ਹੋਇਆ ਇਹ ਸਿਖਲਾਈ ਕੈਂਪ 7 ਅਗਸਤ ਨੂੰ ਸਮਾਪਤ ਹੋਵੇਗਾ। -ਪੀਟੀਆਈ