ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਖਿਲਾਫ਼ ਦਰਜ ਮਨੀ ਲਾਂਡਰਿੰਗ ਕੇਸ ਵਿੱਚ ਵਿਸ਼ੇਸ਼ ਕੋਰਟ ਦਾ ਰੁਖ਼ ਕਰਦਿਆਂ ਡਿਫਾਲਟ ਜ਼ਮਾਨਤ ਦੀ ਮੰਗ ਕੀਤੀ ਹੈ। ਈਡੀ ਨੇ ਦੇਸ਼ਮੁਖ ਨੂੰ ਪਿਛਲੇ ਸਾਲ 2 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਮੌਜੂਦਾ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹੈ। -ਪੀਟੀਆਈ