ਨਵੀਂ ਦਿੱਲੀ, 8 ਜੁਲਾਈ
ਐਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ਨੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਪੁੱਛ ਪੜਤਾਲ ਲਈ ਅਗਲੇ ਹਫ਼ਤੇ ਤਲਬ ਕੀਤਾ ਹੈ। ਈਡੀ ਅਧਿਕਾਰੀਆਂ ਨੇ ਦੱਸਿਆ ਕਿ ਪੂਨਮ ਜੈਨ ਨੂੰ ਪੁੱਛ ਪੜਤਾਲ ’ਚ ਸ਼ਾਮਲ ਹੋਣ ਲਈ 14 ਜੁਲਾਈ ਨੂੰ ਇੱਥੇ ਈਡੀ ਹੈੱਡਕੁਆਰਟਰ ਪੇਸ਼ ਹੋਣ ਲਈ ਆਖਿਆ ਗਿਆ ਹੈ। ਦੱਸਣਯੋਗ ਹੈ ਕਿ ਈਡੀ ਨੇ 30 ਮਈ ਨੂੰ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿੱਚ ਹਨ।