ਨਵੀਂ ਦਿੱਲੀ, 27 ਜੂਨ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ‘ਚੌਲ’ ਦੇ ਮੁੜ-ਵਿਕਾਸ ਨਾਲ ਜੁੜੀ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਪੁੱਛ-ਪੜਤਾਲ ਲਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੰਗਲਵਾਰ ਲਈ ਸੰਮਨ ਕੀਤਾ ਹੈ। ਰਾਜ ਸਭਾ ਮੈਂਬਰ ਨੂੰ 28 ਜੂਨ ਨੂੰ ਦੱਖਣੀ ਮੁੰਬਈ ਸਥਿਤ ਸੰਘੀ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਈਡੀ ਨੇ ਇਸ ਸਾਲ ਅਪਰੈਲ ਵਿੱਚ ਜਾਂਚ ਵਜੋਂ ਰਾਊਤ ਦੀ ਪਤਨੀ ਵਰਸ਼ਾ ਰਾਊਤ ਤੇ ਉਸ ਦੇ ਦੋ ਹੋਰ ਸਾਥੀਆਂ ਦੇ 11.15 ਕਰੋੜ ਰੁਪਏ ਤੋਂ ਵੱਧ ਦੇ ਅਸਾਸਿਆਂ ਨੂੰ ਜ਼ਬਤ ਕੀਤਾ ਸੀ। ਉਧਰ ਰਾਊਤ ਨੇ ਈਡੀ ਦੇ ਸੰਮਨਾਂ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ-ਪੀਟੀਆਈ