ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੂੰ ਸਰਕਾਰ ਦੀ ਆਬਕਾਰੀ ਨੀਤੀ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਕਥਿਤ ਸ਼ਮੂਲੀਅਤ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਚ ਅਦਾਲਤ ਨੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ, ਬੇਨੋਏ ਬਾਬੂ ਅਤੇ ਵਿਜੇ ਨਾਇਰ ਦੀਆਂ ਜ਼ਮਾਨਤ ਅਰਜ਼ੀਆਂ ਵੀ ਖਾਰਜ ਕਰ ਦਿੱਤੀਆਂ। -ਪੀਟੀਆਈ