ਮਨੀ ਲਾਂਡਰਿੰਗ: ਅਦਾਲਤ ਵੱਲੋਂ ਰਾਬਰਟ ਵਾਡਰਾ ਨੂੰ ਨੋਟਿਸ ਜਾਰੀ
ਦਿ ਰਾਊਜ਼ ਐਵੇਨਿਊ ਕੋਰਟ ਨੇ ਗੁਰੂਗ੍ਰਾਮ ਦੇ ਸ਼ਿਕੋਹਪੁਰ ਪਿੰਡ ਵਿੱਚ ਜ਼ਮੀਨ ਸਮਝੌਤੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਰਾਬਰਟ ਵਾਡਰਾ ਤੇ ਹੋਰ ਮੁਲਜ਼ਮਾਂ ਨੂੰ ਅੱਜ ਨੋਟਿਸ ਜਾਰੀ ਕਰਦਿਆਂ ਮਾਮਲੇ ’ਤੇ 28 ਅਗਸਤ ਨੂੰ ਸੁਣਵਾਈ ਤੈਅ ਕੀਤੀ ਹੈ। ਵਿਸ਼ੇਸ਼ ਜੱਜ ਸੁਸ਼ਾਂਤ...
Advertisement
ਦਿ ਰਾਊਜ਼ ਐਵੇਨਿਊ ਕੋਰਟ ਨੇ ਗੁਰੂਗ੍ਰਾਮ ਦੇ ਸ਼ਿਕੋਹਪੁਰ ਪਿੰਡ ਵਿੱਚ ਜ਼ਮੀਨ ਸਮਝੌਤੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਰਾਬਰਟ ਵਾਡਰਾ ਤੇ ਹੋਰ ਮੁਲਜ਼ਮਾਂ ਨੂੰ ਅੱਜ ਨੋਟਿਸ ਜਾਰੀ ਕਰਦਿਆਂ ਮਾਮਲੇ ’ਤੇ 28 ਅਗਸਤ ਨੂੰ ਸੁਣਵਾਈ ਤੈਅ ਕੀਤੀ ਹੈ। ਵਿਸ਼ੇਸ਼ ਜੱਜ ਸੁਸ਼ਾਂਤ ਚੰਗੋਤਰਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਦਲੀਲਾਂ ਸੁਣਨ ਮਗਰੋਂ ਇਸ ਮਾਮਲੇ ’ਚ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ। ਈਡੀ ਨੇ ਹਾਲ ਹੀ ’ਚ ਮਨੀ ਲਾਂਡਰਿੰਗ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਦਾਲਤ ਨੇ ਈਡੀ ਨੂੰ ਸਾਰੇ ਮੁਲਜ਼ਮਾਂ ਨੂੰ ਚਾਰਜੀਸ਼ੀਟ ਦੀ ਕਾਪੀਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਸਰਕਾਰੀ ਵਕੀਲ ਨਵੀਨ ਕੁਮਾਰ ਮੱਤਾ ਤੇ ਮੁਹੰਮਦ ਫੈਜ਼ਾਨ ਤੇ ਵਿਸ਼ੇਸ਼ ਵਕੀਲ ਜ਼ੋਹੇਬ ਹੁਸੈਨ ਨੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਅੱਗੇ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬੀਤੀ 24 ਜੁਲਾਈ ਨੂੁੰ ਈਡੀ ਨੇ ਕਿਹਾ ਸੀ ਕਿ ਇਹ ਸਾਫ਼ ਤੇ ਸਪੱਸ਼ਟ ਤੌਰ ’ਤੇ ਮਨੀ ਲਾਂਡਰਿੰਗ ਦਾ ਕੇਸ ਹੈ।
Advertisement
Advertisement