ਨਵੀਂ ਦਿੱਲੀ, 24 ਜੁਲਾਈ
ਦਿੱਲੀ ਵਿੱਚ ਇੱਕ ਵਿਅਕਤੀ ਮੰਕੀਪੌਕਸ ਵਾਇਰਸ ਪੀੜਤ ਮਿਲਿਆ ਹੈ। ਹੈਰਾਨੀ ਦੀ ਗੱਲ ਹੈ ਕਿ ਉਸ ਨੇ ਵਿਦੇਸ਼ ਯਾਤਰਾ ਨਹੀਂ ਕੀਤੀ। ਭਾਰਤ ਵਿੱਚ ਇਸ ਬਿਮਾਰੀ ਦਾ ਇਹ ਚੌਥਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਸਟੇਜ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਪੱਛਮੀ ਦਿੱਲੀ ਦੇ ਵਸਨੀਕ ਵਿਅਕਤੀ ਨੂੰ ਮੰਕੀਪੌਕਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਤਿੰਨ ਦਿਨ ਪਹਿਲਾਂ ਇਥੋਂ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।