ਕੇਰਲਾ ਵਿੱਚ ਮੌਨਸੂਨ ਦੀ ਦਸਤਕ

ਊੱਤਰੀ ਭਾਰਤ ਵਿੱਚ ‘ਆਮ ਨਾਲੋਂ ਵੱਧ’ ਮੀਂਹ ਦੀ ਸੰਭਾਵਨਾ

ਕੇਰਲਾ ਵਿੱਚ ਮੌਨਸੂਨ ਦੀ ਦਸਤਕ

ਨਵੀਂ ਦਿੱਲੀ, 1 ਜੂਨ

ਕੇਰਲਾ ਵਿੱਚ ਅੱਜ ਦੱਖਣ-ਪੱਛਮੀ ਮੌਨਸੂਨ ਨੇ ਦਸਤਕ ਦਿੱਤੀ ਹੈ। ਇਸ ਨਾਲ ਦੇਸ਼ ਵਿੱਚ ਚਾਰ ਮਹੀਨਿਆਂ (ਜੂਨ ਤੋਂ ਸਤੰਬਰ) ਦਾ ਬਰਸਾਤਾਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਭਾਰਤ ਦੇ ਮੌਸਮ ਵਿਭਾਗ (ਆਈਐੱਮਡੀ) ਨੇ ਦੱਸਿਆ ਕਿ ਊੱਤਰੀ ਭਾਰਤ ਵਿੱਚ ‘ਆਮ ਨਾਲੋਂ ਵੱਧ’ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਮੱਧ ਭਾਰਤ ਅਤੇ ਦੱਖਣੀ ਪ੍ਰਾਇਦੀਪ ਵਿੱਚ ‘ਆਮ’ ਜਿੰਨੀ ਵਰਖਾ ਹੋਵੇਗੀ। ਆਈਐੱਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜਯ ਮੋਹਾਪਾਤਰਾ ਨੇ ਦੱਸਿਆ ਕਿ ਪੂਰਬੀ ਅਤੇ ਊੱਤਰ-ਪੂਰਬੀ ਭਾਰਤ ਵਿੱਚ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸਣਯੋਗ ਹੈ ਕਿ ਸਕਾਈਮੈੱਟ ਵੈਦਰ ਨੇ 30 ਮਈ ਨੂੰ ਹੀ ਮੌਨਸੂਨ ਦੀ ਆਮਦ ਐਲਾਨ ਦਿੱਤੀ ਸੀ ਪਰ ਊਦੋਂ ਆਈਐੱਮਡੀ ਨੇ ਕਿਹਾ ਸੀ ਕਿ ਅਜਿਹਾ ਐਲਾਨ ਕਰਨ ਲਈ ਲੋੜੀਂਦੀ ਸਥਿਤੀ ਨਹੀਂ ਬਣੀ ਸੀ। ਇਸੇ ਦੌਰਾਨ ਕੇਰਲਾ ਸਰਕਾਰ ਵਲੋਂ ਮੌਨਸੂਨ ਸਬੰਧੀ ਬਿਮਾਰੀਆਂ ਨਾਲ ਨਜਿੱਠਣ ਲਈ ਨਵੀਂ ਯੋਜਨਾ ਤਿਆਰ ਕੀਤੀ ਗਈ ਹੈ ਭਾਵੇਂ ਕਿ ਸੂਬੇ ਵਲੋਂ ਪਹਿਲਾਂ ਹੀ ਕੋਵਿਡ-19 ਵਿਰੁਧ ਜੰਗ ਜਾਰੀ ਹੈ।

-ਪੀਟੀਆਈ

ਮੁੰਬਈ ’ਚ ਚੱਕਰਵਾਤੀ ਤੂਫ਼ਾਨ ਦੀ ਸੰਭਾਵਨਾ

ਮੁੰਬਈ: ਅੱਜ ਸਵੇਰ ਵੇਲੇ ਮੁੰਬਈ ਅਤੇ ਗੁਆਂਢੀ ਜ਼ਿਲ੍ਹਿਆਂ ਠਾਣੇ ਅਤੇ ਪਾਲਘਰ ਵਿਚ ਬੱਦਲ ਛਾਏ ਰਹੇ ਅਤੇ ਹਲਕਾ ਮੀਂਹ ਵੀ ਪਿਆ। ਮੌਸਮ ਵਿਭਾਗ ਅਨੁਸਾਰ ਅਰਬ ਸਾਗਰ ਵਿੱਚ ਘਟੇ ਦਬਾਅ ਕਾਰਨ ਇਸ ਦੇ ਭਿਆਨਕ ਚੱਕਰਵਾਤ ਵਿੱੱਚ ਤਬਦੀਲ ਹੋਣ ਦੀ ਸੰਭਾਵਨਾ ਹੈ ਅਤੇ ਇਹ 3 ਜੂਨ ਨੂੰ ਊੱਤਰੀ ਮਹਾਰਾਸ਼ਟਰ ਅਤੇ ਗੁਜਰਾਤ ਦੇ ਦੱਖਣੀ ਤੱਟ ਨੂੰ ਪਾਰ ਕਰ ਸਕਦਾ ਹੈ। ਇਸ ਚੱਕਰਵਾਤੀ ਤੂਫ਼ਾਨ ਦਾ ਅਸਰ ਮੁੰਬਈ ’ਤੇ ਵੀ ਪਵੇਗਾ।

ਸ਼ਾਹ ਨੇ ਪੱਛਮੀ ਕੰਢੇ ’ਤੇ ਤੂਫ਼ਾਨ ਨਾਲ ਸਿੱਝਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਅਤੇ ਗੁਜਰਾਤ ’ਚ ਬੁੱਧਵਾਰ ਨੂੰ ਆਉਣ ਵਾਲੇ ਸੰਭਾਵਿਤ ਤੂਫ਼ਾਨ ਨਾਲ ਸਿੱਝਣ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਜਾਇਜ਼ਾ ਲਿਆ। ਗ੍ਰਹਿ ਮੰਤਰਾਲੇ ਨੇ ਮਹਾਰਾਸ਼ਟਰ, ਗੁਜਰਾਤ, ਦਮਨ ਦਿਊ ਅਤੇ ਦਾਦਰਾ ਤੇ ਨਗਰ ਹਵੇਲੀ ’ਚ ਕੌਮੀ ਆਫ਼ਤ ਪ੍ਰਬੰਧਨ ਬਲ ਦੀਆਂ 23 ਟੀਮਾਂ ਤਾਇਨਾਤ ਕੀਤੀਆਂ ਹਨ। ਇਨ੍ਹਾਂ ’ਚੋਂ 11 ਟੀਮਾਂ ਗੁਜਰਾਤ ਅਤੇ 10 ਟੀਮਾਂ ਮਹਾਰਾਸ਼ਟਰ ’ਚ ਤਾਇਨਾਤ ਕੀਤੀਆਂ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਅਰਬ ਸਾਗਰ ’ਚ ਘੱਟ ਦਬਾਅ ਦਾ ਖੇਤਰ ਬਣਨ ਕਰ ਕੇ ਬੁੱਧਵਾਰ ਨੂੰ ਪੱਛਮੀ ਕੰਢੇ ’ਤੇ ਭਾਰੀ ਤੂਫ਼ਾਨ ਆ ਸਕਦਾ ਹੈ। ਉਸ ਸਮੇਂ 105 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All