ਨਵੀਂ ਦਿੱਲੀ, 18 ਜੁਲਾਈ
ਸੰਸਦ ਦਾ ਮੌਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਵਿੱਚ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸਾਬਾਕ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਹਯਾਨ ਅਤੇ ਕੁਝ ਹੋਰ ਮਰਹੂਮ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸੇ ਦੌਰਾਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਮੌਨਸੂਨ ਸੈਸ਼ਨ ਸ਼ੁਰੂ ਹੋਣ ਦੇ ਇਕ ਘੰਟੇ ਦੇ ਅੰਦਰ ਹੀ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੰਗਾਮਾ ਸ਼ੁਰੂ ਕਰ ਦਿੱਤਾ ਜਿਸ ਮਗਰੋਂ ਸਪੀਕਰ ਨੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ। ਸਵੇਰੇ ਇਕ ਵਾਰ ਦੇ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਦੁਬਾਰਾ ਸ਼ੁਰੂ ਹੋਈ। ਇਸ ਦੌਰਾਨ ‘ਅਗਨੀਪਥ’ ਯੋਜਨਾ’ ਅਤੇ ਮਹਿੰਗਾਈ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਕਰਨਾ ਸ਼ੁਰੂ ਕਰ ਦਿੱਤਾ ਜਿਸ ਮਗਰੋਂ ਲੋਕ ਸਭਾ ਦੀ ਕਾਰਵਾਈ ਦੁਪਹਿਰ ਲੱਗਪਗ 2.05 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।