ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਨਵੀਂ ਦਿੱਲੀ, 13 ਜੁਲਾਈ
18 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਸੈਸ਼ਨ ਦੇ ਏਜੰਡੇ ‘ਤੇ ਚਰਚਾ ਕਰਨ ਲਈ 17 ਜੁਲਾਈ ਨੂੰ ਸਵੇਰੇ ਸਰਬ ਪਾਰਟੀ ਮੀਟਿੰਗ ਸੱਦੀ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਾਰੇ ਨੇਤਾਵਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਵੀ ਉਸੇ ਸ਼ਾਮ ਨੂੰ ਉਪਰਲੇ ਸਦਨ ਦੇ ਨੇਤਾਵਾਂ ਨੂੰ ਮੀਟਿੰਗ ਲਈ ਬੁਲਾਇਆ ਹੈ।