ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੌਨਸੂਨ ਸੈਸ਼ਨ: ਵਿਰੋਧੀ ਧਿਰ ਵੱਲੋਂ ਹੰਗਾਮਾ ਜਾਰੀ, ਸੰਸਦ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ

ਵਿਰੋਧੀ ਧਿਰਾਂ ਵੱਲੋਂ ਬਿਹਾਰ ਵਿਚ ਵਿਸ਼ੇਸ਼ ਵਿਆਪਕ ਸੁਧਾਈ ਅਤੇ ਹੋਰਨਾ ਮਾਮਲਿਆਂ ਬਾਰੇ ਚਰਚਾ ਦੀ ਮੰਗ ਨੂੰ ਲੈ ਕੇ ਬਣੇ ਜਮੂਦ ਦੇ ਚਲਦਿਆਂ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਵਿਚ ਅੜਿੱਕਾ ਪਿਆ ਜਿਸ ਮਗਰੋਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ...
(Sansad TV via PTI Photo)
Advertisement
ਵਿਰੋਧੀ ਧਿਰਾਂ ਵੱਲੋਂ ਬਿਹਾਰ ਵਿਚ ਵਿਸ਼ੇਸ਼ ਵਿਆਪਕ ਸੁਧਾਈ ਅਤੇ ਹੋਰਨਾ ਮਾਮਲਿਆਂ ਬਾਰੇ ਚਰਚਾ ਦੀ ਮੰਗ ਨੂੰ ਲੈ ਕੇ ਬਣੇ ਜਮੂਦ ਦੇ ਚਲਦਿਆਂ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਵਿਚ ਅੜਿੱਕਾ ਪਿਆ ਜਿਸ ਮਗਰੋਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ।

ਲੋਕ ਸਭਾ ਵਿਚ ਵਿਰੋਧੀ ਪਾਰਟੀਆਂ ਵੱਲੋ ਬਿਹਾਰ ਵਿੱਚ ਵੋਟਰ ਸੂਚੀ ਦੀ ਸੋਧ ਅਤੇ ਹੋਰ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮੇ ਦੇ ਚਲਦਿਆਂ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰੇ 11 ਵਜੇ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਖੜ੍ਹੇ ਹੋ ਕੇ ‘ਵਿਸ਼ੇਸ਼ ਵਿਆਪਕ ਸੁਧਾਈ’ (SIR) 'ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਪਲੇਅਕਾਰਡ ਦਿਖਾ ਰਹੇ ਸਨ।ਸ਼ੁਰੂ ਵਿੱਚ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਸਮਾਰਟ ਸਿਟੀ ਮਿਸ਼ਨ ਨਾਲ ਸਬੰਧਤ ਸਵਾਲ ਪੁੱਛਣ ਦੀ ਇਜਾਜ਼ਤ ਦੇ ਕੇ ਸਦਨ ਦੀ ਕਾਰਵਾਈ (ਸਿਫਰ ਕਾਲ) ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ। ਲਗਪਗ 10 ਮਿੰਟ ਦੀ ਕਾਰਵਾਈ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਸਦਨ ਨੂੰ ਸਹੀ ਢੰਗ ਨਾਲ ਚਲਾਉਣਾ ਚਾਹੁੰਦੇ ਹਨ, ਪਰ ਵਿਰੋਧੀ ਮੈਂਬਰਾਂ ਨੇ ਆਪਣਾ ਰੋਸ ਜਾਰੀ ਰੱਖਿਆ।

Advertisement

ਉਨ੍ਹਾਂ ਕਿਹਾ, ‘‘ਤੁਸੀਂ ਸਾਰੇ ਜਮਹੂਰੀ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਕੇ ਸਦਨ ਦੀ ਕਾਰਵਾਈ ਨੂੰ ਯੋਜਨਾਬੱਧ ਤਰੀਕੇ ਨਾਲ ਵਿਗਾੜ ਰਹੇ ਹੋ। ਦੇਸ਼ ਦੇ ਲੋਕ, ਜਿਨ੍ਹਾਂ ਨੇ ਤੁਹਾਨੂੰ ਚੁਣਿਆ ਹੈ, ਤੁਹਾਨੂੰ ਦੇਖ ਰਹੇ ਹਨ।’’ ਬਿਰਲਾ ਨੇ ਕਿਹਾ ਕਿ ਜੇ ਮੈਂਬਰ ਨਿਯਮਾਂ ਅਨੁਸਾਰ ਨੋਟਿਸ ਦਿੰਦੇ ਹਨ, ਤਾਂ ਉਹ ਉਨ੍ਹਾਂ ਦੀਆਂ ਅਪੀਲਾਂ 'ਤੇ ਵਿਚਾਰ ਕਰਨ ਲਈ ਤਿਆਰ ਹਨ।

ਉਨ੍ਹਾਂ ਕਿਹਾ, ‘‘ਇਹ ਤਰੀਕਾ ਸਹੀ ਨਹੀਂ ਹੈ। ਤੁਸੀਂ ਸਿਰਫ਼ ਸਦਨ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੇ’’ ਅਤੇ ਕਾਰਵਾਈ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ। ਹਾਲਾਂਕਿ ਬਾਅਦ ਵਿਚ 12 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਮੌਕੇ ਵਿਰੋਧੀ ਧਿਰ ਵੱਲੋਂ ਜਾਰੀ ਵਿਰੋਧ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਨੂੰ 2 ਵਜੇ ਫਿਰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ।

 

ਨੋਟਿਸ ਰੱਦ ਹੋਣ ’ਤੇ ਵਿਰੋਧੀ ਧਿਰ ਵੱਲੋਂ ਪ੍ਰਦਰਸ਼ਨ, ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ

(PTI Photo)

ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਆਪਣੇ 25 ਕੰਮ ਰੋਕੂ ਮਤੇ ਰੱਦ ਕੀਤੇ ਜਾਣ ਦੇ ਵਿਰੋਧ ਦੇ ਚਲਦਿਆਂ ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰ ਦੇ ਸੈਸ਼ਨ (ਸਿਫਰ ਕਾਲ) ਦੌਰਾਨ ਸੂਚੀਬੱਧ ਕਾਗਜ਼ਾਤ ਅਤੇ ਰਿਪੋਰਟਾਂ ਰੱਖਣ ਤੋਂ ਤੁਰੰਤ ਬਾਅਦ ਉਪ ਚੇਅਰਮੈਨ ਹਰਿਵੰਸ਼ ਨੇ ਕਿਹਾ ਕਿ ਉਨ੍ਹਾਂ ਨੂੰ ਦਿਨ ਦੇ ਤੈਅਸ਼ੁਦਾ ਕੰਮਕਾਜ ਨੂੰ ਮੁਲਤਵੀ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਨਿਯਮ 267 ਦੇ ਤਹਿਤ ਮੈਂਬਰਾਂ ਤੋਂ 25 ਨੋਟਿਸ ਪ੍ਰਾਪਤ ਹੋਏ ਹਨ।

ਹਾਲਾਂਕਿ, ਉਨ੍ਹਾਂ ਨੇ ਇਹ ਕਹਿੰਦਿਆਂ ਸਾਰੇ ਨੋਟਿਸ ਰੱਦ ਕਰ ਦਿੱਤੇ ਕਿ ਉਹ ਨਿਯਮ 267 ਦੀਆਂ ਲੋੜਾਂ ਨੂੰ ਪੂਰਾ ਨਹੀਂ ਕਰਦੇ। ਕੁਝ ਵਿਰੋਧੀ ਮੈਂਬਰਾਂ ਨੇ ਚੇਅਰ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਉਨ੍ਹਾਂ ਦੇ ਕੰਮ ਰੋਕੂ ਮਤਿਆਂ ਦੇ ਵਿਸ਼ੇ ਦਾ ਐਲਾਨ ਕਰਨ। ਤਿਰੂਚੀ ਸਿਵਾ (ਡੀਐੱਮਕੇ), ਸੰਜੇ ਸਿੰਘ (ਆਪ) ਅਤੇ ਪ੍ਰਮੋਦ ਤਿਵਾੜੀ (ਕਾਂਗਰਸ) ਨੇ ਚੇਅਰ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਸਦਨ ਦੇ ਨਿਯਮ 267 ਦੇ ਤਹਿਤ ਆਪਣੇ ਨੋਟਿਸਾਂ ਦੀ ਪ੍ਰਵਾਨਗੀ ਲਈ ਕਿਹੜੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

ਇਸ ਦੌਰਾਨ ਕਾਂਗਰਸ ਅਤੇ ਟੀਐੱਮਸੀ ਸਮੇਤ ਵਿਰੋਧੀ ਬੈਂਚਾਂ ਦੇ ਕਈ ਸੰਸਦ ਮੈਂਬਰ ਚੇਅਰ ਦੇ ਫ਼ੈਸਲੇ ਦਾ ਵਿਰੋਧ ਕਰਨ ਲਈ ਖੜ੍ਹੇ ਹੋ ਗਏ। ਚੇਅਰਮੈਨ ਨੇ ਦੱਸਿਆ ਕਿ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਹੁਣ ਤੱਕ ਹੰਗਾਮੇ ਕਾਰਨ 51 ਘੰਟੇ ਅਤੇ 30 ਮਿੰਟ ਦਾ ਸਮਾਂ ਬਰਬਾਦ ਹੋ ਚੁੱਕਾ ਹੈ। ਉਨ੍ਹਾਂ ਨੇ ਵਿਰੋਧ ਕਰ ਰਹੇ ਮੈਂਬਰਾਂ ਨੂੰ ਸਦਨ ਨੂੰ ਚੱਲਣ ਦੇਣ ਦੀ ਅਪੀਲ ਕੀਤੀ ਤਾਂ ਜੋ ਸੰਸਦ ਮੈਂਬਰ ਸਿਫਰ ਕਾਲ ਦੌਰਾਨ ਆਪਣੇ ਮੁੱਦੇ ਚੁੱਕ ਸਕਣ। ਹਾਲਾਂਕਿ ਵਿਰੋਧੀ ਧਿਰ ਨਹੀਂ ਮੰਨੀ, ਜਿਸ ਕਾਰਨ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਬਾਅਦ ਵਿਚ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

 

Advertisement
Tags :
lok sabhaMonsoon SessionRajya Sabha