DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੌਨਸੂਨ ਇਜਲਾਸ: ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਪੀਐੱਮ, ਸੀਐੱਮ ਤੇ ਮੰਤਰੀਆਂ ਦੀ ਹੋਵੇਗੀ ਛੁੱਟੀ; ਬਿੱਲ ਲੋਕ ਸਭਾ ਵਿਚ ਪੇਸ਼

ਬਿੱਲ ਸਾਂਝੀ ਕਮੇਟੀ ਹਵਾਲੇ; ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਮੈਂਬਰਾਂ ਨੇ ਬਿੱਲ ਦੀਆਂ ਕਾਪੀਆਂ ਪਾੜੀਆਂ

  • fb
  • twitter
  • whatsapp
  • whatsapp
Advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਾਂ ਲਈ ਲਗਾਤਾਰ 30 ਦਿਨਾਂ ਲਈ ਗ੍ਰਿਫ਼ਤਾਰ ਅਤੇ ਹਿਰਾਸਤ ਵਿੱਚ ਰੱਖਣ ਦੀ ਸੂਰਤ ਵਿੱਚ ਅਹੁਦੇ ਤੋਂ ਹਟਾਉਣ ਲਈ ਇੱਕ ਕਾਨੂੰਨੀ ਢਾਂਚਾ ਬਣਾਉਣ ਸਬੰਧੀ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਅਧਿਐਨ ਲਈ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜਣ ਦਾ ਫ਼ੈਸਲਾ ਕੀਤਾ ਹੈ। ਸ਼ਾਹ ਜਿਵੇਂ ਹੀ ਸੰਵਿਧਾਨ 130ਵਾਂ ਸੋਧ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਹੇਠਲੇ ਸਦਨ ਵਿੱਚ ਕਾਫ਼ੀ ਹੰਗਾਮਾ ਦੇਖਣ ਨੂੰ ਮਿਲਿਆ। ਸ਼ਾਹ ਨੇ ਹੰਗਾਮੇ ਦੌਰਾਨ ਹੀ ਸੰਵਿਧਾਨ ਦੀ 130ਵੀਂ ਸੋਧ ਬਿੱਲ, 2025 ਤੋਂ ਇਲਾਵਾ ਸੰਘ ਰਾਜ ਖੇਤਰ ਸ਼ਾਸਨ (ਸੋਧ)ਬਿੱਲ, 2025 ਅਤੇ ‘ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025 ਪੇਸ਼ ਕੀਤੇ। ਬਿੱਲਾਂ ਨੂੰ ਵਿਚਾਰ ਚਰਚਾ ਲਈ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਸਦਨ ਨੂੰ ਪਹਿਲਾਂ ਤਿੰਨ ਵਜੇ ਤੱਕ ਮੁਲਤਵੀ ਕੀਤਾ ਗਿਆ। ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਵੱਲੋਂ ਰੌਲਾ ਰੱਪਾ ਜਾਰੀ ਰਹਿਣ ’ਤੇ ਸਦਨ ਦੀ ਕਾਰਵਾਈ ਸ਼ਾਮ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਕਮੇਟੀ ਨੂੰ ਅਗਲੇ ਸੈਸ਼ਨ ਦੇ ਪਹਿਲੇ ਹਫ਼ਤੇ ਦੇ ਅੰਤਿਮ ਦਿਨ ਤਕ ਸਦਨ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੰਸਦ ਦਾ ਅਗਲਾ ਸੈਸ਼ਨ (ਸਰਦ ਰੁੱਤ ਸੈਸ਼ਨ) ਨਵੰਬਰ ਦੇ ਤੀਜੇ ਹਫ਼ਤੇ ਹੋਣ ਦੀ ਸੰਭਾਵਨਾ ਹੈ।

Advertisement

ਇਸ ਤੋ ਪਹਿਲਾਂ ਜਿਵੇਂ ਹੀ ਸ਼ਾਹ ਬਿੱਲ ਪੇਸ਼ ਕਰਨ ਲਈ ਉੱਠੇ, ਤ੍ਰਿਣਮੂਲ ਕਾਂਗਰਸ ਪਾਰਟੀ ਦੇ ਨੇਤਾ ਕਲਿਆਣ ਬੈਨਰਜੀ ਦੀ ਅਗਵਾਈ ਹੇਠ ਵਿਰੋਧੀ ਸੰਸਦ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ, ਉਨ੍ਹਾਂ ਬਿੱਲਾਂ ਨੂੰ ਪਾੜ ਦਿੱਤਾ ਅਤੇ ਬਿੱਲ ਦੀਆਂ ਕਾਪੀਆਂ ਸ਼ਾਹ ਦੇ ਮੂੰਹ ’ਤੇ ਸੁੱਟ ਦਿੱਤੀਆਂ। ਚੇਅਰਪਰਸਨ ਅਤੇ ਪ੍ਰੀਜ਼ਾਈਡਿੰਗ ਅਫਸਰ ਨੇ ਤੁਰੰਤ ਸਦਨ ਨੂੰ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤਾ।

Advertisement

ਜਿਵੇਂ ਹੀ ਕਲਿਆਣ ਬੈਨਰਜੀ ਅਤੇ ਹੋਰ ਟੀਐੱਮਸੀ ਸੰਸਦ ਮੈਂਬਰਾਂ ਨੇ ਸ਼ਾਹ ਵੱਲ ਹਮਲਾ ਕੀਤਾ, ਸੰਸਦ ਮੈਂਬਰ ਅਨੁਰਾਗ ਠਾਕੁਰ, ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਗ੍ਰਹਿ ਮੰਤਰੀ ਦੇ ਦੁਆਲੇ ਇੱਕ ਸੁਰੱਖਿਆ ਘੇਰਾ ਬਣਾ ਲਿਆ। ਸਦਨ ਮੁਲਤਵੀ ਹੋਣ ਤੋਂ ਬਾਅਦ ਵੀ, ਲੋਕ ਸਭਾ ਦੇ ਐਨ ਵਿਚਾਲੇ ਹਫੜਾ-ਦਫੜੀ ਵਾਲੇ ਦ੍ਰਿਸ਼ ਦੇਖੇ ਗਏ ਜਿੱਥੇ ਸਾਰੇ ਵਿਰੋਧੀ ਸੰਸਦ ਮੈਂਬਰ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਹੱਥੋਪਾਈ ਕਰਨ ਤੋਂ ਰੁਕ ਗਏ। ਵਿਰੋਧੀ ਧਿਰਾਂ ਨੇ ਸ਼ਾਹ ਨੂੰ ਬਿੱਲ ’ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ। ਜਦੋਂ ਸਦਨ ਮੁਲਤਵੀ ਕੀਤਾ ਗਿਆ, ਤਾਂ ਸਦਨ ਦੇ ਐਨ ਵਿਚਾਲੇ ਅਤੇ ਗਲਿਆਰੇ ਬਿੱਲਾਂ ਦੇ ਫਟੇ ਹੋਏ ਟੁਕੜਿਆਂ ਨਾਲ ਭਰੇ ਹੋਏ ਸਨ। ਭਾਜਪਾ ਮੈਂਬਰਾਂ ਨੇ ਬੇਕਾਬੂ ਵਿਰੋਧੀ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।

ਲੋਕ ਸਭਾ ਵਿੱਚ ਦੋ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਲੋਕ ਸਭਾ ਵਿੱਚ ਆਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਵਾਲੇ ‘ਆਨਲਾਈਨ ਗੇਮਜ਼ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ (The Promotion and Regulation of Online Gaming Bill), 2025’ ਨੂੰ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਸੰਸਦ ਨੇ 550 ਕਰੋੜ ਦੇ ਨਿਵੇਸ਼ ਨਾਲ ਗੁਹਾਟੀ ਵਿੱਚ ਦੇਸ਼ ਦਾ 22ਵਾਂ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈਆਈਐੱਮ) ਸਥਾਪਤ ਕਰਨ ਸਬੰਧੀ ਬਿੱਲ ਨੂੰ ਪਾਸ ਕਰ ਦਿੱਤਾ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਇਸ ਬਿੱਲ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ। ਵਿਰੋਧੀ ਧਿਰ ਦੇ ਵਾਕਆਊਟ ਮਗਰੋਂ ਜ਼ੁਬਾਨੀ ਵੋਟ ਨਾਲ ਇਸ ਬਿੱਲ ਨੂੰ ਪਾਸ ਕੀਤਾ ਗਿਆ। ਲੋਕ ਸਭਾ ਬਿੱਲ ਨੂੰ ਪਹਿਲਾਂ ਹੀ ਪਾਸ ਕਰ ਚੁੱਕੀ ਹੈ।

Advertisement
×