ਅਪਰੈਲ-ਜੂਨ ਵਿੱਚ ਪਵੇਗੀ ਵੱਧ ਗਰਮੀ: ਮੌਸਮ ਵਿਭਾਗ
ਨਵੀਂ ਦਿੱਲੀ, 1 ਅਪਰੈਲ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦੇਸ਼ ਵਿਚ ਅਪਰੈਲ ਤੋਂ ਜੂਨ ਦਰਮਿਆਨ ਬਹੁਤ ਜ਼ਿਆਦਾ ਗਰਮੀ ਪਵੇਗੀ। ਕੇਂਦਰੀ ਅਤੇ ਪੱਛਮੀ ਪ੍ਰਾਇਦੀਪ ਦੇ ਹਿੱਸਿਆਂ ’ਤੇ ਇਸ ਦਾ ਸਭ ਤੋਂ ਵੱਧ ਅਸਰ ਪਵੇਗਾ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ...
Advertisement
ਨਵੀਂ ਦਿੱਲੀ, 1 ਅਪਰੈਲ
ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦੇਸ਼ ਵਿਚ ਅਪਰੈਲ ਤੋਂ ਜੂਨ ਦਰਮਿਆਨ ਬਹੁਤ ਜ਼ਿਆਦਾ ਗਰਮੀ ਪਵੇਗੀ। ਕੇਂਦਰੀ ਅਤੇ ਪੱਛਮੀ ਪ੍ਰਾਇਦੀਪ ਦੇ ਹਿੱਸਿਆਂ ’ਤੇ ਇਸ ਦਾ ਸਭ ਤੋਂ ਵੱਧ ਅਸਰ ਪਵੇਗਾ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੰਜਯ ਮੋਹਾਪਾਤਰਾ ਨੇ ਕਿਹਾ ਕਿ ਅਪਰੈਲ-ਜੂਨ ਦੀ ਮਿਆਦ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਗਰਮੀ ਪਵੇਗੀ। ਉਨ੍ਹਾਂ ਕਿਹਾ ਕਿ ਗੁਜਰਾਤ, ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ, ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ, ਉੱਤਰੀ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿੱਚ ਇਸ ਸਮੇਂ ਦੌਰਾਨ ਗਰਮ ਹਵਾਵਾਂ ਚੱਲਣਗੀਆਂ। ਹਾਲਾਂਕਿ, ਮੌਸਮ ਵਿਭਾਗ ਨੇ ਕਿਹਾ ਹੈ ਕਿ ਤਾਪਮਾਨ ਵਧਣ ਨਾਲ ਵਾਢੀ ਲਈ ਤਿਆਰ ਕਣਕ ਦੀ ਫ਼ਸਲ ’ਤੇ ਕੋਈ ਅਸਰ ਨਹੀਂ ਪਵੇਗਾ। -ਪੀਟੀਆਈ
Advertisement
Advertisement
×