ਨਵੀਂ ਦਿੱਲੀ, 2 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਯੋਗ ਗ਼ੈਰ-ਗਜ਼ਟਿਡ ਰੇਲਵੇ ਕਰਮਚਾਰੀਆਂ (ਆਰਪੀਐੱਫ ਨੂੰ ਛੱਡ ਕੇ) ਨੂੰ 78 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ 11.27 ਲੱਖ ਗ਼ੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਰੇਲਵੇ ਮੰਤਰਾਲੇ ਨੇ ਕਿਹਾ ਕਿ ਇਹ ਭੁਗਤਾਨ ਦਸਹਿਰੇ ਦੀਆਂ ਛੁੱਟੀਆਂ ਤੋਂ ਪਹਿਲਾਂ ਕੀਤਾ ਜਾਵੇਗਾ। ਬਿਆਨ ਮੁਤਾਬਕ ਕਰੋਨਾ ਮਹਾਮਾਰੀ ਨਾਲ ਰੁਕਾਵਟ ਪੈਣ ਮਗਰੋਂ ਚੁੱਕੇ ਕਦਮਾਂ ਤਹਿਤ ਮਾਲ ਅਤੇ ਯਾਤਰੀ ਭਾੜੇ ਵਿੱਚ ਵਾਧੇ ਨਾਲ ਚਾਲੂ ਵਿੱਤੀ ਸਾਲ 2022 ਵਿੱਚ ਰੇਲਵੇ ਦੀ ਕਮਾਈ ਵਧੀ ਹੈ। -ਏਐੱਨਆਈ